Monday, 15 April 2019

Fazilka :- ਫ਼ਾਜ਼ਿਲਕਾ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ

 ਫ਼ਾਜ਼ਿਲਕਾ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ

ਫ਼ਾਜ਼ਿਲਕਾ। ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਸਥਾਨਕ ਦਾਣਾ ਮੰਡੀ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਆਰ.ਪੀ. ਸਿੰਘ ਅਤੇ ਐਸ.ਡੀ.ਐਮ. ਫ਼ਾਜ਼ਿਲਕਾ ਸੁਭਾਸ਼ ਖੱਟਕ ਨੇ ਸਾਂਝੇ ਤੌਰ 'ਤੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ। 

 

 Abohar :- क्या आप भी देवी-देवताओं की झांकियां निकालकर धार्मिक भावनाओं के साथ कर रहे है खिलवाड़ 



ਇਸ ਦੌਰਾਨ ਪਿੰਡ ਕਬੂਲਸ਼ਾਹ ਖੁੱਬਣ ਦੇ ਕਿਸਾਨ ਹਰਪਾਲ ਦਾਸ ਦੀ ਕਣਕ ਦੀ ਢੇਰੀ ਨੂੰ ਪੰਜਾਬ ਸਟੇਟ ਵੇਅਰਹਾਊਸ ਵੱਲੋਂ ਖ਼ਰੀਦਿਆ ਗਿਆ। ਉਪਰੰਤ ਦੋਵਾਂ ਅਧਿਕਾਰੀਆਂ ਨੇ ਮੰਡੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੰਡੀ ਵਿੱਚ ਕਿਸਾਨਾਂ ਦੀ ਸੁੱਖ-ਸਹੂਲਤ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਣਕ ਦੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। 
ਇਸ ਮੌਕੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਖ਼ਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

Fazilka :- ਕਣਕ ਦੀ ਕਟਾਈ ਕਰਦੇ ਹੋਏ ਹੁਣ ਐਨੇ ਵਜੇ ਤੋਂ ਬਾਅਦ ਨਹੀਂ ਚਲੇਗੀ ਕੰਬਾਈਨ





ਇਸ ਦੌਰਾਨ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਸ਼੍ਰੀ ਦੀਵਾਨ ਚੰਦ ਸ਼ਰਮਾ, ਜ਼ਿਲ੍ਹਾ ਮੰਡੀ ਅਫ਼ਸਰ ਜਸਵੀਰ ਸਿੰਘ, ਸਹਾਇਕ ਫ਼ੂਡ ਸਪਲਾਈ ਕੰਟਰੋਲਰ ਸੰਦੀਪ ਛਾਬੜਾ, ਸਕੱਤਰ ਮਾਰਕੀਟ ਕਮੇਟੀ ਅਜੈਪਾਲ ਸਿੰਘ ਬਰਾੜ, ਆੜ੍ਹਤੀਆ ਐਸੋਸ਼ੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਲਵਲੀ ਕਾਠਪਾਲ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।

No comments:

Post a Comment