ਆਨਲਾਈਨ ਡੈਸਕ ਫ਼ਾਜ਼ਿਲਕਾ
ਪੰਜਾਬ ਸਰਕਾਰ ਦੀ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ 20 ਨਵੰਬਰ 2019 ਨੂੰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਰਨੀਵਾਲਾ ਸ਼ੇਖ ਸੁਭਾਨ ਦੇ ਦਫ਼ਤਰ ਵਿਖੇ ਲੱਗ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਿ੍ਰਪਾਲ ਸਿੰਘ ਖੋਖਰ ਨੇ ਦੱਸਿਆ ਕਿ ਇਸ ਕੈਂਪ ਵਿਚ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਸਬੰਧੀ ਅਰਜੀਆਂ ਸਵਿਕਾਰ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਲੋਕ ਇਸ ਕੈਂਪ ਵਿਚ ਆਪਣੇ ਅਧਾਰ ਕਾਰਡ ਜਾਂ ਕਿਸੇ ਹੋਰ ਪਹਿਚਾਣ ਦੇ ਸਬੂਤ ਨਾਲ ਲੈ ਕੇ ਆਉਣ ਕਿਉਂ ਜੋ ਕੁਝ ਸੇਵਾਵਾਂ ਦਾ ਮੌਕੇ ’ਤੇ ਹੀ ਲਾਭ ਦੇਣਾ ਯੋਗ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਰਨੀਵਾਲਾ ਸ਼ੇਖ ਸੁਭਾਨ ਨੂੰ ਇਸ ਕੈਂਪ ਦਾ ਨੋਡਲ ਅਫਸਰ ਲਗਾਇਆ ਗਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਕੈਂਪ ਵਿੱਚ ਸ਼ਮੂਲੀਅਤ ਕਰਕੇ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਦਾ ਲਾਭ ਲੈਣ ਦਾ ਸੱਦਾ ਦਿੱਤਾ ਹੈ।
No comments:
Post a Comment